ਵਿਆਨਾ-ਅੰਮ੍ਰਿਤਸਰ ਤੱਕ ਉਡਾਣ ਅਕਤੂਬਰ 'ਚ-ਸਿੱਧੂ - ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੀ ਮੁਫ਼ਤ ਯਾਤਰਾ ਦੀ ਮਿਲੇਗੀ ਸਹੂਲਤ - ਅੰਮ੍ਰਿਤਸਰ/ ਜਲੰਧਰ, 16 ਸਤੰਬਰ (ਸੁਖਵਿੰਦਰਜੀਤ ਸਿੰਘ ਬਹੋੜੂ, ਰੇਸ਼ਮ ਸਿੰਘ, ਸ਼ਿਵ)-ਭਾਜਪਾ ਦੇ ਕੌਮੀ ਸਕੱਤਰ ਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਸ: ਨਵਜੋਤ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਡਾ: ਮਨੋਹਰ ਸਿੰਘ ਗਿੱਲ ਸਾਬਕਾ ਕੇਂਦਰੀ ਮੰਤਰੀ, ਹੁਸ਼ਿਆਰਪੁਰ ਤੋਂ ਭਾਜਪਾ ਆਗੂ ਤੇ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਦੇ ਸਾਂਝੇ ਯਤਨਾਂ ਦੇ ਸਿੱਟੇ ਵਜੋਂ ਸ਼ਹਿਰੀ ਹਵਾਬਾਜ਼ੀ ਬਾਰੇ ਮੰਤਰੀ ਸ੍ਰੀ ਵਿਆਲਰ ਰਵੀ ਨੇ ਵਿਆਨਾ (ਆਸਟਰੀਆ) ਤੋਂ ਗੁਰੂ ਨਗਰੀ ਅੰਮ੍ਰਿਤਸਰ ਲਈ ਉਡਾਨ ਅਕਤੂਬਰ ਦੇ ਪਹਿਲੇ ਹਫ਼ਤੇ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਜਿਸ ਦਾ ਅੱਗੋਂ 22 ਅਕਤੂਬਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਵਾਇਆ ਮੁੰਬਈ ਘਰੇਲੂ ਉਡਾਨ ਨਾਲ ਸੰਪਰਕ ਹੋਵੇਗਾ। ਇਹ ਸਿੱਧੀ ਉਡਾਨ ਨਾਲ ਯੂਰਪ ਤੋਂ ਆਉਣ ਵਾਲੇ ਸ਼ਰਧਾਲੂਆਂ, ਸੈਲਾਨੀਆਂ, ਵਿਦੇਸ਼ ਵੱਸਦੇ ਪੰਜਾਬੀਆਂ ਲਈ ਵਰਦਾਨ ਸਾਬਤ ਹੋਵੇਗੀ। ਮਾਝਾ, ਦੁਆਬਾ, ਮਾਲਵੇ ਦੇ
...